ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਵਿੱਚ ਰਚਿਆ ਇਤਿਹਾਸ

Subedar Sandeep Singh Riar created history in mountain climbing

ਹਰਚੋਵਾਲ / ਗੁਰਦਾਸਪੁਰ: ਪਿੰਡ ਹਰਚੋਵਾਲ ਦੇ ਵਸਨੀਕ ਅਤੇ ਭਾਰਤੀ ਫੌਜ ਦੇ ਜਾਹਬਾਜ਼ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ (Mountaineering) ਦੇ ਖੇਤਰ ਵਿੱਚ ਇੱਕ ਹੋਰ ਮਾਣਮੱਤੀ ਉਪਲਬਧੀ ਹਾਸਲ ਕਰਦਿਆਂ ਦੂਜੀ ਵਾਰ ਨਵਾਂ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਨਾਲ ਨਾ ਸਿਰਫ਼ ਉਨ੍ਹਾਂ ਦੇ ਪਿੰਡ ਹਰਚੋਵਾਲ, ਸਗੋਂ ਪੂਰੇ ਪੰਜਾਬ ਅਤੇ ਭਾਰਤੀ ਫੌਜ ਦਾ ਨਾਂ ਦੁਨੀਆ ਭਰ ਵਿੱਚ ਰੋਸ਼ਨ ਹੋਇਆ ਹੈ।ਜਾਣਕਾਰੀ ਅਨੁਸਾਰ ਸੂਬੇਦਾਰ ਸੰਦੀਪ ਸਿੰਘ ਰਿਆੜ ਬਚਪਨ ਤੋਂ ਹੀ ਸਾਹਸੀ ਖੇਡਾਂ ਅਤੇ ਪਹਾੜ ਚੜ੍ਹਾਈ ਦੇ ਸ਼ੌਕੀਨ ਰਹੇ ਹਨ।

ਆਪਣੀ ਸਖ਼ਤ ਮਿਹਨਤ, ਅਟੁੱਟ ਲਗਨ ਅਤੇ ਫੌਜ ਦੇ ਅਨੁਸ਼ਾਸਨ ਦੇ ਬਲਬੂਤੇ ਉਨ੍ਹਾਂ ਨੇ ਇੱਕ ਵਾਰ ਫਿਰ ਅਤਿ-ਗੰਭੀਰ ਅਤੇ ਚੁਣੌਤੀਪੂਰਨ ਮੌਸਮੀ ਪਰਿਸਥਿਤੀਆਂ ਦਾ ਸਾਹਮਣਾ ਕਰਦਿਆਂ ਇਹ ਉੱਚੀ ਚੋਟੀ ਫਤਿਹ ਕੀਤੀ ਹੈ।ਉਨ੍ਹਾਂ ਦੀ ਇਸ ਇਤਿਹਾਸਕ ਪ੍ਰਾਪਤੀ ਦੀ ਖ਼ਬਰ ਮਿਲਦਿਆਂ ਹੀ ਪਿੰਡ ਹਰਚੋਵਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ, ਸਾਕ-ਸੰਬੰਧੀਆਂ ਅਤੇ ਪਿੰਡ ਵਾਸੀਆਂ ਨੇ ਇੱਕ-ਦੂਜੇ ਦਾ ਮੁੱਖ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸੂਬੇਦਾਰ ਸੰਦੀਪ ਸਿੰਘ ਰਿਆੜ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫ਼ਲਤਾ ਅੱਜ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ, ਜੋ ਇਹ ਸੁਨੇਹਾ ਦਿੰਦੀ ਹੈ ਕਿ ਦ੍ਰਿੜ੍ਹ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਵੱਡੇ ਤੋਂ ਵੱਡਾ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।

ਹੋਰ ਖ਼ਬਰਾਂ :-  ’ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ ਸੀ.ਈ.ਓ. ਦਫ਼ਤਰ ਵੱਲੋਂ ਆਈ.ਪੀ.ਐਲ. ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ

Leave a Reply

Your email address will not be published. Required fields are marked *