ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਹੈ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦੇਸ਼ ਭਰ ਦੇ ਕਈ ਵੱਡੇ ਆਗੂ ਡੇਰਾ ਬਿਆਸ ਪਹੁੰਚਦੇ ਰਹਿੰਦੇ ਹਨ।

ਹੋਰ ਖ਼ਬਰਾਂ :-  26ਵੀਂ ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਪੰਕਜ ਅਡਵਾਨੀ ਨੇ ਰਚਿਆ ਇਤਿਹਾਸ

ਇਸ ਤੋਂ ਇਲਾਵਾ ਦੇਸ਼ ਭਰ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਡੇਰਾ ਬਿਆਸ ਨਤਮਸਤਕ ਹੋਣ ਪਹੁੰਚਦੀ ਹੈ।

Leave a Reply

Your email address will not be published. Required fields are marked *