Breaking News : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ

Sukhpal Khaira: 28-09-2023 ਸਵੇਰੇ 6.20 ਵਜੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਹਿਰਾ (Sukhpal Khaira) ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲੀਸ ਚੰਡੀਗੜ੍ਹ ਸੈਕਟਰ-5 ਸਥਿਤ ਉਸਦੀ ਸਰਕਾਰੀ ਰਿਹਾਇਸ਼ ’ਤੇ ਪੁੱਜੀ।

ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੂੰ 2015 ਦੇ ਇਕ ਪੁਰਾਣੇ ਐਨਡੀਪੀਐਸ (NDPS Act) ਐਕਟ ਦਾ ਮਾਮਲਾ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਜਲਦੀ ਹੀ ਉਸ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਹੋਰ ਖ਼ਬਰਾਂ :-  'ਆਪ ਦੀ ਸਰਕਾਰ, ਆਪ ਦੇ ਦੁਆਰ' - ਮੁਹਿੰਮ ਤਹਿਤ ਵਾਰਡ ਨੰਬਰ 1 'ਚ ਲੱਗੇ ਵਿਸ਼ੇਸ਼ ਕੈਂਪ ਦਾ ਵਸਨੀਕਾਂ ਨੇ ਲਿਆ ਭਰਪੂਰ ਲਾਹਾ - ਵਿਧਾਇਕ ਚੋਧਰੀ ਮਦਨ ਲਾਲ ਬੱਗਾ


ਸੂਤਰਾਂ ਅਨੁਸਾਰ ਇਹ ਗ੍ਰਿਫ਼ਤਾਰੀ ਡੀ.ਆਈ.ਜੀ ਦੀ ਅਗਵਾਈ ਵਿੱਚ ਬਣੀ ਐਸ.ਆਈ.ਟੀ. ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।


ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।

Leave a Reply

Your email address will not be published. Required fields are marked *