ਹਰਜੋਤ ਬੈਂਸ ਵੱਲੋਂ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Education Minister Punjab S. Harjot Singh Bains

ਚੰਡੀਗੜ੍ਹ, 26 ਮਈ, 2025:

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

Leave a Reply

Your email address will not be published. Required fields are marked *