ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਜੋ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ, ਦੀ ਪਤਨੀ ਸੁਨੀਤਾ ਕੇਜਰੀਵਾਲ (Sunita Kejriwal) ਨੇ ਇੱਕ ਹੋਰ ਮੋਰਚਾ ਸਾਂਭ ਲਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਗੈਰ-ਮੌਜੂਦਗੀ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਦੀ ਕਮਾਨ ਸੰਭਾਲੇਗੀ। ਪਾਰਟੀ ਹਰਿਆਣਾ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ (Assembly Elections) ਲੜਨ ਜਾ ਰਹੀ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ-ਮੌਜੂਦਗੀ ‘ਚ ‘ਆਮ ਆਦਮੀ ਪਾਰਟੀ’ (Aam Aadmi Party) ਨੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਪਣਾ ਸਟਾਰ ਪ੍ਰਚਾਰਕ ਬਣਾਇਆ ਹੈ। ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਉੱਥੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ‘ਚ ਸੁਨੀਤਾ ਕੇਜਰੀਵਾਲ 27 ਜੁਲਾਈ (ਅੱਜ) ਤੋਂ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹੋਵੇਗੀ, ਉਥੇ ਵੱਖ-ਵੱਖ ਥਾਵਾਂ ‘ਤੇ ਚੋਣ ਮੀਟਿੰਗਾਂ ਕੀਤੀਆਂ ਜਾਣਗੀਆਂ।