ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

Super checking of settlement of claims and objections under SIR by Roll Observer Rahul Bhandari

ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ:    ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ
ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026
ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।

ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ. ਆਰ-2026 ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ।

ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ਸਾਵਧਾਨੀ, ਨਿਰਪੱਖਤਾ ਅਤੇ ਪਾਰਦਰਸ਼ਤਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦੀ ਨਿਰਧਾਰਤ ਨਿਯਮਾਂ ਅਨੁਸਾਰ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਕਿਸੇ ਵੀ ਯੋਗ ਵਿਅਕਤੀ ਨੂੰ ਕਿਸੇ ਕਿਸਮ ਦੀ ਸ਼ਿਕਾਇਤ ਨਾ ਹੋਵੇ। ਉਹਨਾਂ ਕਿਹਾ ਕਿ 5 ਅਕਤੂਬਰ ਤੱਕ ਇਸ ਕੰਮ ਦਾ ਨਿਪਟਾਰਾ ਕਰ ਦਿੱਤਾ ਜਾਵੇ ਤਾਂ ਜੋ ਫਾਈਨਲ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਮੇਂ ਸਿਰ ਕੀਤੀ ਜਾ ਸਕੇ।

ਹੋਰ ਖ਼ਬਰਾਂ :-  ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੀ.ਐਸ.ਡੀ.ਐਮ. ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਇਸ ਮੌਕੇ ਰੋਲ ਆਬਜ਼ਰਵਰ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਨਿਪਟਾਏ ਗਏ ਦਾਅਵਿਆਂ ਅਤੇ ਇਤਰਾਜ਼ਾਂ ਵਿਚੋਂ 142 ਦੀ ਸੁਪਰ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਬੰਧਤ ਵੇਰਵਿਆਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਵਿੱਚ ਤੱਥਾਂ ਦੀ ਸ਼ੁੱਧਤਾ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹੇ ਵਿੱਚ ਐਸ.ਆਈ.ਆਰ ਸੰਬੰਧੀ ਚੱਲ ਰਹੇ ਕੰਮ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਕੰਮ ਵਿੱਚ ਲੱਗੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨਿਰਧਾਰਤ ਸਮਾਂ-ਸਾਰਣੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਣੀ ਨਿਰਧਾਰਤ ਹੈ।

ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ ਪੱਟੀ ਅਮਨਦੀਪ, ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਚੋਣਕਾਰ ਰਿਟਰਨਿੰਗ ਅਫ਼ਸਰ ਮੌਜੂਦ ਸਨ। 

Leave a Reply

Your email address will not be published. Required fields are marked *