ਡੱਲੇਵਾਲ ਮਾਮਲੇ ‘ਚ ਸੁਪਰੀਮ ਕੋਰਟ ਤੋਂ ਫੈਸਲਾ: ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।

ਹੁਣ ਸੁਪਰੀਮ ਕੋਰਟ ਤੋਂ ਡੱਲੇਵਾਲ ਉਤੇ ਇਕ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਮੈਡੀਕਲ ਟਰੀਟਮੈਂਟ ਦੇਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ 3 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।

ਹੋਰ ਖ਼ਬਰਾਂ :-  ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਹਾਲ ਹੀ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ ਸੂਬਾ ਸਰਕਾਰ ਉਹਨਾਂ ਕਾਨੂੰਨਾਂ ਨੂੰ ਬਣਾਉਣ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਦੇ ਸਕੀ। ਕਿਉਕਿ MSP ਦਾ ਕਾਨੂੰਨ ਕੇਂਦਰ ਹੀ ਬਣਾ ਸਕਦੀ ਹੈ।

Leave a Reply

Your email address will not be published. Required fields are marked *