ਸੁਖਨਾ ਝੀਲ ਨੂੰ ਹੋਰ ਕਿੰਨਾ ਸੁੱਕਣ ਦਿਓਗੇ ? ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਚੰਡੀਗੜ੍ਹ, 21 ਜਨਵਰੀ 2026: ਸੁਪਰੀਮ ਕੋਰਟ ਨੇ ਅਰਾਵਲੀ ਪਹਾੜੀਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ, ਚੰਡੀਗੜ੍ਹ ਦੀ ਇਤਿਹਾਸਕ ਸੁਖਨਾ ਝੀਲ ਦੇ ਸੁੱਕਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਇਸ ਮੁੱਦੇ ਨੂੰ ਗੈਰ-ਕਾਨੂੰਨੀ ਉਸਾਰੀ ਨਾਲ ਜੋੜਿਆ ਗਿਆ ਹੈ।

ਸੀਜੇਆਈ ਸੂਰਿਆ ਕਾਂਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਹਰਿਆਣਾ ਸਰਕਾਰ ਨੂੰ ਪਿਛਲੀਆਂ ਗਲਤੀਆਂ ਨਾ ਦੁਹਰਾਉਣ ਦੀ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਅਧਿਕਾਰੀਆਂ ਅਤੇ ਬਿਲਡਰ ਮਾਫ਼ੀਆ ਦੀ ਮਿਲੀਭੁਗਤ ਕਾਰਨ ਸੁਖਨਾ ਝੀਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਹੁਣ ਕਾਰਵਾਈ ਦੀ ਲੋੜ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, “ਸੂਬੇ ਦੇ ਅਧਿਕਾਰੀਆਂ ਅਤੇ ਬਿਲਡਰ ਮਾਫ਼ੀਆ ਦੀ ਮਿਲੀਭੁਗਤ ਕਾਰਨ ਤੁਸੀਂ ਸੁਖਨਾ ਝੀਲ ਨੂੰ ਕਿੰਨਾ ਸਮਾਂ ਸੁੱਕਣ ਦਿਓਗੇ? ਤੁਸੀਂ ਝੀਲ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।”

Leave a Reply

Your email address will not be published. Required fields are marked *