Cabinet Minister Harjot Singh Bains listened to the problems of the people during a public meeting in village Khanpur.

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨੰਗਲ 11 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਹੱਲ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ …

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਖਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ Read More
Harjot Bains continues to meet people to resolve their problems.

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ

ਭਰਤਗੜ੍ਹ / ਕੀਰਤਪੁਰ ਸਾਹਿਬ 11 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ।       ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਬੜਾ ਪਿੰਡ ਟੱਪਰੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ।       ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਮੁਫਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਸਮੇਤ ਕਈ ਲੋਕ ਭਲਾਈ ਕਾਰਜਾਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਲੋਕ ਹਨ ਅਤੇ ਹਰ ਫੈਸਲਾ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।       ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ।     ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਮ ਹਿੱਸਾ ਹੈ ਅਤੇ ਇਹ ਲੋਕ ਮਿਲਣੀਆਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।ਇਸ ਮੌਕੇ ਦਵਿੰਦਰ ਕੌਰ ਸਰਪੰਚ, ਸੁਖਪਾਲ ਸਿੰਘ ਯੂਥ ਆਗੂ, ਜੁਝਾਰ ਸਿੰਘ ਮੈਂਬਰ  ਸੈਣੀ ਬੋਰਡ ਪੰਜਾਬ, ਸੁਖਜਿੰਦਰ ਸਿੰਘ ਭਾਓਵਾਲ ,ਮਾਣ ਸਿੰਘ, ਜਗੀਰ ਸਿੰਘ ਭਾਊਵਾਲ ,ਸੁਖਜਿੰਦਰ ਸਿੰਘ,  ਜੁਝਾਰ ਸਿੰਘ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ l 

ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰਜੋਤ ਬੈਂਸ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ Read More
Providing modern facilities to students is a priority of the Punjab government - Harjot Singh Bains

ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

ਨੰਗਲ 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣ ਰਹੇ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ …

ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ Read More
72 houses of Massewal village got ownership rights under “Mera Ghar Mere Naam”, Cabinet Minister Harjot Singh Bains gave property cards
Diwali gift from Mann government to shopkeepers: Harjot Bains launches 'Meri Dukan, Mere Naam' scheme to give ownership rights to shopkeepers
Cabinet Minister Harjot Singh Bains arrives to inquire about the condition of the victims injured in the dog attack

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ …

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ Read More
Cabinet Minister Harjot Singh Bains attended the Sri Sai Sandhya event.

ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਨੰਗਲ 04 ਅਕਤੂਬਰ: ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਧਾ …

ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ Read More
Education Minister Bains provides a grant of Rs 10 lakh for Badhal Lower Community Center

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ …

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ Read More
Harjot Singh Bains expresses grief over the demise of the mother of the State Editor of 'Dainik Bhaskar'

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ …

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ Read More
Cabinet Minister Harjot Bains inaugurated the cricket box in Ward No. 14

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ …

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ Read More