ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਲਈ ਰਵਾਨਾ

Punjab Govt Teerath Yatra Scheme

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਵਿਧਾਨ ਸਭਾ ਹਲਕਾ ਲੁਧਿਆਦਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 38 ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ।

ਹੋਰ ਖ਼ਬਰਾਂ :-  ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਕਰਵਾਏਗੀ।  ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

dailytweetnews.com

Leave a Reply

Your email address will not be published. Required fields are marked *