ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - Chief Minister Teerath Yatra Scheme Punjab

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 33 ਤੋਂ 9ਵਾਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਹੋਰ ਖ਼ਬਰਾਂ :-  ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - Chief Minister Teerath Yatra Scheme Punjab

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲੈ ਕੇ ਰਵਾਨਾ ਹੋਈ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ।

dailytweetnews.com

Leave a Reply

Your email address will not be published. Required fields are marked *