ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਾ. ਮਨਦੀਪ ਕੌਰ

Heritage Fair at Heritage Village Jaipalgarh on February 9, 10 and 11: Dr. Mandeep Kaur

ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਹੋਵੇਗਾ ਸਹਾਈ ਸਿੱਧ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਤੇ ਅਧਿਆਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਵਿਰਾਸਤੀ ਪਿੰਡ ਜੈਪਾਲਗੜ੍ਹ ਦੀ ਸਾਫ਼-ਸਫ਼ਾਈ, ਡਾਕਟਰੀ ਟੀਮਾਂ, ਪੀਣ ਵਾਲੇ ਪਾਣੀ, ਬੈਰੀਕੇਟਿੰਗ, ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਟ੍ਰੈਫ਼ਿਕ ਸਬੰਧੀ ਸੁਚੱਜੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਅਗਾਊਂ ਲੋੜੀਂਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦਿੱਤੇ।

ਹੋਰ ਖ਼ਬਰਾਂ :-  ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਇਸ ਦੌਰਾਨ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਾਰ ਦਾ ਮੇਲਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ। ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ ਜਿਸ ਵਿੱਚ ਪੁਰਾਤਨ ਤੇ ਵਿਰਾਸਤੀ ਵਸਤਾਂ ਤੋਂ ਇਲਾਵਾ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਇਲਾਵਾ ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਲ ਹੋਣਗੀਆ। ਇਹ ਵਿਰਾਸਤੀ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ ਤੋਂ ਇਲਾਵਾ ਪ੍ਰਸਿੱਧ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ਼੍ਰੀ ਇੰਦਰਜੀਤ ਸਿੰਘ, ਸ੍ਰੀ ਚਮਕੌਰ ਮਾਨ, ਸ਼੍ਰੀ ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਨੁਮਾਇੰਦੇ ਆਦਿ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *