ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ਼ ਹੋਇਆ ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ

Receiving the certificate of Guinness Book of World Records Deputy Commissioner Mr. Ghansham Thori is accompanied by Director Tourism Department Mrs. Neeru Katyal Gupta and Supervising Engineer of the Department Bhupinder Singh Chana.

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ ਰੰਗਲਾ ਪੰਜਾਬ ਵੇਖਣ ਆਏ ਸਰੋਤਿਆਂ ਦੇ ਵਿੱਚ ਵੰਡ ਕੇ ਖਾਧਾ ਗਿਆ। ਇਸ ਦੀ ਪੋਸ਼ਟਿਕਤਾ ਅਤੇ ਸਵਾਦ ਦਾ ਖੂਬ ਆਨੰਦ ਮੇਲੀਆਂ ਨੇ ਮਾਣਿਆ।

ਇਸ ਮੌਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵੱਲੋਂ ਪਹੁੰਚੀ ਟੀਮ ਵੱਲੋਂ ਰੰਗਲਾ ਪੰਜਾਬ ਨੂੰ ਕਰਵਾਉਣ ਲਈ ਬਣਾਈ ਗਈ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ, ਡਾਇਰੈਕਟਰ ਸੈਰ ਸਪਾਟਾ ਵਿਭਾਗ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਵਿਭਾਗ ਦੇ ਨਿਗਰਾਨ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਵੱਲੋਂ ਗਿਨੀਜ਼ ਬੁੱਕ ਦੇ ਪ੍ਰਬੰਧਕਾਂ ਕੋਲੋਂ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ।

ਹੋਰ ਖ਼ਬਰਾਂ :-  ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਬਣਾਉਣ ਦੀ ਕੋਸਿ਼ਸ਼ ਕਰਨ ਤੋਂ ਪਹਿਲਾਂ ਤਾਜ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਕਈ ਦਿਨ ਤੱਕ ਇਸਦਾ ਅਭਿਆਸ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਰਿਕਾਰਡ ਨੂੰ ਹਾਸਲ ਕਰਨ ਲਈ ਸੱਤ ਕੁਇੰਟਲ ਤੋਂ ਵੱਧ ਆਟਾ ਇਸਤੇਮਾਲ ਕੀਤਾ ਗਿਆ।

ਉਨਾਂ ਦੱਸਿਆ ਕਿ ਖਾਸ ਇਹ ਵੀ ਹੈ ਕਿ ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਤਿੰਨ-ਤਿੰਨ ਕੁਇੰਟਲ ਦੇ ਦੋ ਤਵੇ ਜੋ ਕਿ 510 ਫੁੱਟ ਦੇ ਸਨ, ਨੂੰ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਤਿਆਰ ਕਰਵਾਇਆ ਗਿਆ ਸੀ, ਜਦ ਕਿ ਤਵੇ ਨੂੰ ਪਕਾਉਣ ਦੇ ਲਈ 20 ਬਰਨਰਾਂ ਵਾਲੇ ਗੈਸ ਚੁੱਲੇ ਦਾ ਇਸਤੇਮਾਲ ਕੀਤਾ ਗਿਆ, ਜਦ ਕਿ ਤਾਜ ਦੇ ਅੱਠ ਰਸੋਈਏ ਵੱਲੋਂ ਪਰੌਂਠਾ ਤਿਆਰ ਕੀਤਾ ਗਿਆ। ਇੱਥੇ ਹੀ ਬੱਸ ਨਹੀਂ, ਇਸ ਪਰੌਂਠੇ ਨੂੰ ਤਿਆਰ ਕਰਨ ਦੇ ਲਈ ਇਥੇ ਵੇਲਣ ਦੇ ਲਈ 22-22 ਕਿਲੋ ਦੇ ਦੋ ਵੇਲਣੇ ਵੀ ਵਿਸ਼ੇਸ਼ ਤੌਰ ਤੇ ਤਿਆਰ ਕਰਵਾਏ ਗਏ ਸਨ।

dailytweetnews.com

Leave a Reply

Your email address will not be published. Required fields are marked *