ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਛੀਨਾ ਦੀ ਅਗਵਾਈ ‘ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ

The 6th batch of pilgrims from Halka Dakshini left for Yatra under the Tirath Yatra Scheme.

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ।

ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 37 ਨਿਰਮਲ ਪੈਲੇਸ ਤੋਂ ਅੱਜ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦਾ 6ਵਾਂ ਜੱਥਾ ਸ਼੍ਰੀ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸਾਲਾਸਰ ਧਾਮ ਸਣੇ ਖ਼ਾਟੁਸ਼ਾਮ ਦੇ ਦਰਸ਼ਨ ਕਰਵਾਏਗੀ। ਇਸ ਵਿੱਚ ਸ਼ਰਧਾਲੂ ਮੁਫ਼ਤ ਵਿੱਚ ਇਹ ਯਾਤਰਾ ਕਰ ਸਕਣਗੇ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

ਹੋਰ ਖ਼ਬਰਾਂ :-  ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵੇਂ ਵਿਰਾਸਤੀ ਮੇਲੇ ਦੇ ਦੂਜੇ ਦਿਨ ਦਰਸ਼ਕਾਂ ਦਾ ਆਇਆ ਖੂਬ ਸੈਲਾਬ

ਵਿਧਾਇਕ ਛੀਨਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਮੌਕੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ  ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

dailytweetnews.com

Leave a Reply

Your email address will not be published. Required fields are marked *