ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਾਮਪੁਰਾ ਫੂਲ ਤੋਂ 6 ਮਾਰਚ ਨੂੰ ਧਾਰਮਿਕ ਅਸਥਾਨਾਂ ਲਈ ਬੱਸ ਹੋਵੇਗੀ ਰਵਾਨਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਦਰਸ਼ਨਾਂ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਰਾਮਪੁਰਾ ਫੂਲ ਤੋਂ 6 ਮਾਰਚ ਨੂੰ ਰਵਾਨਾ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਇਹ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਾਮ ਧਾਮ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ।

ਹੋਰ ਖ਼ਬਰਾਂ :-  ‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਸਾਲਾਸਰ ਧਾਮ ਵਿਖੇ ਠਹਿਰਾਓ ਦਾ ਪ੍ਰਬੰਧ ਕੀਤਾ ਗਿਆ ਹੈ।

dailytweetnews.com

Leave a Reply

Your email address will not be published. Required fields are marked *