ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ।
ਹੋਰ ਖ਼ਬਰਾਂ :- ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਤੁਰੰਤ ਪ੍ਰਭਾਵ ਤੋਂ IAS ਦੇ 16 ਅਤੇ HC ਦੇ 10 ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।