ਕਮਿਸ਼ਨਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫਾਈ ਅਤੇ ਕੂੜਾ ਚੁੱਕਣ ਦੇ ਕੰਮ ਦੀ ਜਾਂਚ ਲਈ ਇਲਾਕੇ ਦਾ ਕੀਤਾ ਦੌਰਾ

ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਵੱਛਤਾ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਚਾਰਦੀਵਾਰੀ ਵਾਲੇ ਸ਼ਹਿਰ ਅਧੀਨ ਆਉਂਦੇ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਝਾੜੂ ਲਗਾਉਣ ਲਈ ਮੌਕੇ ‘ਤੇ ਹੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕੂੜਾ ਚੁੱਕਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ‘ਤੇ ਕੂੜਾ ਚੁੱਕਣ ਦੇ ਨਿਰਦੇਸ਼ ਦਿੱਤੇ।ਸਵੱਛਤਾ ਅਭਿਆਨ ਵਿੱਚ 200 ਤੋਂ ਵੱਧ ਕਰਮਚਾਰੀਆਂ ਨੇ ਭਾਗ ਲਿਆ। ਉਹਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ, ਸਰਾਏ ਗੁਰੂ ਰਾਮਦਾਸ, ਚੌਂਕ ਬਾਬਾ ਸਾਹਿਬ, ਗਲੀਆਰਾ, ਰਾਮਸਰ ਰੋਡ ਤੋਂ ਸ਼੍ਰੀ ਸ਼ਹੀਦਾ ਸਾਹਿਬ, ਫਿਰ ਬਜ਼ਾਰ ਘੰਟਾਘਰ, ਕਟੜਾ ਆਹਲੂਵਾਲੀਆ, ਮੋਤੀ ਬਜ਼ਾਰ, ਹੈਰੀਟੇਜ ਗਲੀ, ਟਾਊਨ ਹਾਲ, ਕਟੜਾ ਜੈਮਲ ਸਿੰਘ, ਕੇਸਰੀ ਬਾਗ, ਸ਼ੇਰਾਵਾਲਾ ਗੇਟ ਤੱਕ ਆਪਣਾ ਗੇੜਾ ਸ਼ੁਰੂ ਕੀਤਾ। ਉਨ੍ਹਾਂ ਨੇ ਸਿਵਲ ਅਤੇ ਆਪ੍ਰੇਸ਼ਨ ਅਤੇ ਮੇਨਟੇਨੈਂਸ ਅਧਿਕਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਸਾਰੇ ਖੇਤਰਾਂ ਵਿੱਚ ਟੋਏ ਭਰਨ ਅਤੇ ਸੀਵਰੇਜ ਦੀਆਂ ਲਾਈਨਾਂ ਨੂੰ ਸਾਫ਼ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਸਮੂਹ ਸੈਨੀਟੇਸ਼ਨ ਕਰਮਚਾਰੀਆਂ ਨੂੰ ਆਪਣੇ-ਆਪਣੇ ਖੇਤਰ ਨੂੰ ਸਾਫ਼ ਰੱਖਣ ਅਤੇਕੇਸਰੀ ਬਾਗ, ਸ਼ੇਰਾਵਾਲਾ ਗੇਟ। ਕੂੜਾ ਚੁੱਕਾਉਣ ਦੇ ਨਿਰਦੇਸ਼ ਦਿੱਤੇ।

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਦੋਂ ਉਹਨਾਂ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਵਜੋਂ ਜੁਆਇਨ ਕੀਤਾ ਸੀ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਤੌਰ ‘ਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਇੱਕ ਚੁਣੌਤੀ ਵਜੋਂ ਲਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਫ਼ਾਈ ਅਤੇ ਕੂੜਾ ਨਾ ਚੁੱਕਣ ਸਬੰਧੀ ਕਈ ਸ਼ਿਕਾਇਤਾਂ ਆ ਰਹੀਆਂ ਸਨ ਅਤੇ ਇਹ ਸਥਾਨਕ ਸਰਕਾਰਾਂਮੰਤਰੀ ਸ. ਬਲਕਾਰ ਸਿੰਘ ਜੀ ਦੇ ਸਪੱਸ਼ਟ ਨਿਰਦੇਸ਼ ਹਨ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ ਕਿਉਂਕਿ ਅੰਮ੍ਰਿਤਸਰ ਇੱਕ ਸੈਰ-ਸਪਾਟਾ ਕੇਂਦਰ ਹੈ ਅਤੇ ਇਤਿਹਾਸਕ ਮਹੱਤਤਾ ਵਜੋਂਦੁਨੀਆ ਭਰ ਤੋਂ ਲੱਖਾਂ ਸੈਲਾਨੀ ਰੋਜ਼ਾਨਾ ਸ਼ਹਿਰ ਦਾ ਦੌਰਾ ਕਰਦੇ ਹਨ। ਇਸ ਲਈ ਨਗਰ ਨਿਗਮ, ਅੰਮ੍ਰਿਤਸਰ ਦਾ ਇਹ ਸਭ ਤੋਂ ਵੱਡਾ ਫਰਜ਼ ਬਣਦਾ ਹੈ ਕਿ ਉਹ ਸ਼ਹਿਰੀਆਂ ਦੇ ਨਾਲ-ਨਾਲ ਸੈਲਾਨੀਆਂ ਨੂੰ ਸ਼ਹਿਰ ਦਾ ਸਾਫ਼-ਸੁਥਰਾ ਅਤੇ ਹਰਿਆ ਭਰਿਆ ਦ੍ਰਿਸ਼ ਪ੍ਰਦਾਨ ਕਰੇ।

ਹੋਰ ਖ਼ਬਰਾਂ :-  ਮੀਤ ਹੇਅਰ ਵੱਲੋਂ 115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ

ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵਚਨਬੱਧ ਹੈ ਪਰ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਇੱਕ ਟੀਮ ਬਣ ਕੇ ਕੰਮ ਕਰੀਏ। ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਗਿੱਲੇ ਅਤੇ ਸੁੱਕੇ ਕੂੜੇਦਾਨਾਂ ਨੂੰ ਆਪਣੇ ਸਥਾਨਾਂ ‘ਤੇ ਰੱਖਣ ਅਤੇ ਆਪਣਾ ਕੂੜਾ ਸੜਕਾਂ ‘ਤੇ ਨਾ ਸੁੱਟਣ। ਉਨ੍ਹਾਂ ਕਿਹਾ ਕਿ ਇਹ ਸਵੱਛਤਾ ਮੁਹਿੰਮ ਸ਼ਹਿਰ ਦੇ ਸਾਰੇ ਹਿੱਸਿਆਂ ਵਿੱਚ ਜਾਰੀ ਰਹੇਗੀ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ, ਡਾ. ਯੋਗੇਸ਼ ਅਰੋੜਾ, ਐਮ.ਓ.ਐਚ., ਸੰਦੀਪ ਸਿੰਘ, ਐਸ.ਈ., ਸੀ.ਐਸ.ਆਈ. ਰਣਜੀਤ ਸਿੰਘ, ਸਾਹਿਲ, ਵਿਜੇ ਗਿੱਲ, ਐਸ.ਆਈ ਰਾਜਨ, ਤੇਜਿੰਦਰ, ਗੁਰਪ੍ਰੀਤ ਸਿੰਘ, ਸ਼ਾਮ ਸਿੰਘ ਅਤੇ ਹੋਰ ਸੈਨੀਟੇਸ਼ਨ ਸਟਾਫ਼ ਹਾਜ਼ਰ ਸੀ।

dailytweetnews.com

Leave a Reply

Your email address will not be published. Required fields are marked *