ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਸਿਵਲ ਹਸਪਤਾਲ ‘ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼

For ensuring Rodent-free civil hospital, DC orders health dept to frame SOPs of cleanliness and safe disposal of eatables

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ ਨੂੰ ਸਿਵਲ ਹਸਪਤਾਲ ਦੇ ਅੰਦਰ ਅਤੇ ਆਲੇ ਦੁਆਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) ਬਣਾਉਣ ਦੇ ਆਦੇਸ਼ ਦਿੱਤੇ।

ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਸਿਵਲ ਪ੍ਰਸ਼ਾਸਨ, ਨਗਰ ਨਿਗਮ ਲੁਧਿਆਣਾ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਦੇ ਨਾਲ, ਡਿਪਟੀ ਕਮਿਸ਼ਨਰ ਸਾਹਨੀ ਨੇ ਜੱਚਾ-ਬੱਚਾ ਕੇਂਦਰ, ਹਸਪਤਾਲ ਦੇ ਹੋਰ ਹਿੱਸਿਆਂ ਅਤੇ ਹਸਪਤਾਲ ਦੇ ਪਿਛਲੇ ਪਾਸੇ ਸਥਾਪਤ ਸਟੈਟਿਕ ਕੰਪੈਕਟਰ ਸਾਈਟ ਦਾ ਦੌਰਾ ਕੀਤਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਦੇ ਮਾਹਿਰਾਂ ਦੀਆਂ ਸਿਫ਼ਾਰਸ਼ਾਂ ‘ਤੇ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਵਾਰਡਾਂ ਦੇ ਅੰਦਰ ਬਾਹਰੀ ਭੋਜਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਚੂਹਿਆਂ ਨੂੰ ਆਕਰਸ਼ਿਤ ਕਰਦਾ ਹੈ। ਨਰਸਿੰਗ ਅਤੇ ਸੁਰੱਖਿਆ ਸਟਾਫ ਨੂੰ ਇਸ ਨੂੰ ਲਾਗੂ ਕਰਨ ਵਿੱਚ ਸਖ਼ਤ ਹੋਣਾ ਚਾਹੀਦਾ ਹੈ। ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੇ ਸੁਰੱਖਿਅਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਐਨ.ਜੀ.ਓਜ਼ ਲਈ ਹਸਪਤਾਲ ਦੇ ਬਾਹਰ ਇੱਕ ਸਮਰਪਿਤ ਜਗ੍ਹਾ ਨਿਰਧਾਰਤ ਕਰਨ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਭੋਜਨ ਵੰਡਦੀਆਂ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਕੂੜੇ ਦੇ ਨਿਪਟਾਰੇ ਲਈ ਢੁੱਕਵਾਂ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਅੱਗੇ ਕਿਹਾ ਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਦੇ ਮਾਹਿਰਾਂ ਦੀ ਮਦਦ ਨਾਲ, ਚੂਹਿਆਂ ਲਈ ਜ਼ਿਆਦਾਤਰ ਐਂਟਰੀ ਪੁਆਇੰਟਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਚੂਹੇ ਭਜਾਉਣ ਵਾਲੀ ਸਪਰੇਅ ਅਤੇ ਚੂਹੇ ਫੜਨ ਵਾਲੇ ਪਿੰਜਰਿਆਂ ਦੀ ਵਰਤੋਂ ਕੀਤੀ ਗਈ ਸੀ। ਇਸ ਨਾਲ ਚੂਹਿਆਂ ਦੀ ਸਮੱਸਿਆ ਦਾ ਲਗਭਗ 70 ਫੀਸਦ ਹੱਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਟੀਮਾਂ ਚੂਹਿਆਂ ਦੀ ਸੰਪੂਰਨ ਰੋਕਥਾਮ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਇਸ ਸਬੰਧ ਵਿੱਚ ਹਸਪਤਾਲ ਦੇ ਹਾਊਸ ਕੀਪਿੰਗ ਸਟਾਫ ਲਈ ਇੱਕ ਸਿਖਲਾਈ ਵਰਕਸ਼ਾਪ ਵੀ ਆਯੋਜਿਤ ਕਰਨਗੇ।

ਹੋਰ ਖ਼ਬਰਾਂ :-  SDM ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਨੇ ਜੱਚਾ-ਬੱਚਾ ਸੈਂਟਰ ਦੇ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਹਸਪਤਾਲ ਦੇ ਅਧਿਕਾਰੀਆਂ ਨੂੰ ਸੇਵਾਦਾਰਾਂ ਦੇ ਬੈਠਣ ਦੇ ਪ੍ਰਬੰਧਾਂ ਲਈ ਵਿਸਤ੍ਰਿਤ ਯੋਜਨਾ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ  ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਉਨ੍ਹਾਂ ਨੂੰ ਲੋੜੀਂਦੇ ਬੈੱਡ, ਬੈੱਡ ਸ਼ੀਟਾਂ, ਪੱਖੇ ਅਤੇ ਹੋਰ ਸਾਜ਼ੋ-ਸਾਮਾਨ ਦੀ ਜ਼ਰੂਰਤ ਬਾਰੇ ਪ੍ਰਸਤਾਵ ਭੇਜਣ ਤਾਂ ਜੋ ਇਸ ਅਨੁਸਾਰ ਕੰਮ ਜਲਦ ਤੋਂ ਜਲਦ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਗਰਾਊਂਂਡ ਫਲੌਰ ‘ਤੇ ਖੜ੍ਹੇ ਪਾਣੀ ਅਤੇ ਮਲਬੇ ਨੂੰ ਤੁਰੰਤ ਹਟਾਉਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਹਸਪਤਾਲ ਦੇ ਫਾਇਰ ਫਾਈਟਿੰਗ ਸਿਸਟਮ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਿਸਟਮ ਨੂੰ ਸੁਧਾਰਨ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਆਦੇਸ਼ ਦਿੱਤੇ।

ਬਾਅਦ ਵਿੱਚ, ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਸਥਾਪਤ ਸਟੈਟਿਕ ਕੰਪੈਕਟਰ ਸਾਈਟ ਵੀ ਦੌਰਾ ਕੀਤਾ। ਕੂੜੇ ਦੇ ਢੇਰ ਨੂੰ ਹਟਾਉਣ ਲਈ ਕੰਪੈਕਟਰ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਕੁਝ ਹੀ ਦਿਨਾਂ ਵਿੱਚ ਖੁੱਲ੍ਹੇ ਡੰਪ ਨੂੰ ਸਾਫ਼ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜਾ ਬਾਹਰ ਸੁੱਟਣ ਵਾਲਿਆਂ ‘ਤੇ ਨਜ਼ਰ ਰੱਖਣ ਅਤੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਸਟਾਫ਼, ਪੀ.ਸੀ.ਆਰ. ਨੂੰ ਪੱਕੇ ਤੌਰ ‘ਤੇ ਤਾਇਨਾਤ ਕੀਤਾ ਜਾਵੇ।

ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਵਨੀਤ ਕੌਰ ਬੱਲ, ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ (ਯੂ.ਟੀ) ਕ੍ਰਿਤਿਕਾ ਗੋਇਲ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *