ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

According to the instructions of the Election Commission of India, Deputy Commissioner S. Jaspreet Singh held a special meeting with the officials ahead of the upcoming Lok Sabha elections and gave them guidelines regarding advance preparations.

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰਲੇ ਸਾਰੇ ਪੋਲਿੰਗ ਬੂਥਾਂ ਦੀਆਂ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ।

ਹੋਰ ਖ਼ਬਰਾਂ :-  ਭਾਸ਼ਾ ਵਿਭਾਗ ਵੱਲੋਂ ਲੁਧਿਆਣਾ 'ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਇਸ ਦੌਰਾਨ ਸ. ਜਸਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੇ ਬਾਹਰ ਬੋਰਡ ਲਗਾਉਣੇ ਯਕੀਨੀ ਬਣਾਏ ਜਾਣ, ਜਿਨ੍ਹਾਂ ਤੇ ਲਿਖਿਆ ਹੋਵੇ ਕਿ ਪਿੰਡ ਪੱਧਰ ਜਾਂ ਵਾਰਡਾਂ ਅੰਦਰ ਕੁੱਲ ਕਿੰਨੇ ਵੋਟਰ ਹਨ ਅਤੇ ਇਸ ਦਾ ਬੂਥ ਲੈਵਲ ਅਫ਼ਸਰ ਕੌਣ ਹੈ ਆਦਿ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ (ਵਾਧੂ ਚਾਰਜ), ਐਸਡੀਐਮ ਰਾਮਪੁਰਾ ਸ਼੍ਰੀ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *