ਆਬਕਾਰੀ ਵਿਭਾਗ ਨੇ ਪਿਛਲੇ ਕੁੱਝ ਸਮੇ ਦੌਰਾਨ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਪ੍ਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ ‘ਹੂਚ ਦੁਖਾਂਤਾਂ’ ਨੂੰ ਰੋਕਿਆ ਜਾ ਸਕਦਾ ਹੈ।

ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਾਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ :-  ਰਾਜਸਥਾਨ ਦੇ ਅਲਵਰ ਵਿੱਚ ਇੱਕ ਹੋਰ ਮਾਲ ਗੱਡੀ ਪਟੜੀ ਤੋਂ ਉਤਰੀ; ਚਾਰ ਦਿਨਾਂ ਵਿੱਚ ਚੌਥੀ ਘਟਨਾ

ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ।

Leave a Reply

Your email address will not be published. Required fields are marked *