‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ।


ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ ਜਾਨ ਗੁਆ ਬੈਠੇ ਵਿਅਕਤੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਕਿਸੇ ਵੀ ਹਾਦਸੇ ਤੋਂ ਬਚਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਟਰੈਕਟਰ ਨੂੰ ‘ਖੇਤਾਂ ਦਾ ਰਾਜਾ’ ਕਿਹਾ ਜਾਂਦਾ ਹੈ ਅਤੇ ਸਟੰਟ ਕਰਕੇ ਇਸ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਦੀ ਵਰਤੋਂ ਖਤਰਨਾਕ ਸਟੰਟ ਦਿਖਾਉਣ ਲਈ ਵੀ ਕੀਤੀ ਜਾ ਰਹੀ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ ਪ੍ਰਸ਼ਾਸ਼ਨ ਵੱਲੋਂ ਵਾੱਲ ਪੇਂਟਿੰਗ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦੀ ਨਿਵੇਕਲੀ ਪਹਿਲ

Leave a Reply

Your email address will not be published. Required fields are marked *