ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ.  ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।
ਹੋਰ ਖ਼ਬਰਾਂ :-  ਯੂਪੀਆਈ 'ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ 'ਚ ਆਪ ਦਾ ਪ੍ਰਦਰਸ਼ਨ

Leave a Reply

Your email address will not be published. Required fields are marked *