ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Tributes paid to the departed souls in the Punjab Vidhan Sabha under the leadership of Chief Minister Bhagwant Singh Mann

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਹੋਰ ਖ਼ਬਰਾਂ :-  ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ 'ਆਪ' ਵਿੱਚ ਹੋਏ ਸ਼ਾਮਲ

ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

 

Leave a Reply

Your email address will not be published. Required fields are marked *