ਜਾਪਾਨ ਵਿਚ ਤੀਬਰਤਾ ਰਿਕਟਰ 5.9 ਪੈਮਾਨੇ ਦਾ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ

ਜਾਪਾਨ ਦੀ ਮੌਸਮ ਵਿਗਿਆਨ ਏਜੰਸੀ (Meteorology) ਨੇ ਮੰਗਲਵਾਰ ਨੂੰ ਟੋਕੀਓ ਦੇ ਦੱਖਣ ਵਿੱਚ ਸਥਿਤ ਦੂਰ-ਦੁਰਾਡੇ ਟਾਪੂਆਂ ਦੇ ਇੱਕ ਸਮੂਹ ਨੂੰ ਤੇਜ਼ ਭੂਚਾਲ (Earthquake) ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

ਜਾਪਾਨ ਦੇ ਟੋਕੀਓ (Tokyo) ਦੇ ਦੱਖਣ ‘ਚ ਸਥਿਤ ਇਜ਼ੂ ਟਾਪੂ ਦੇ ਤੱਟਵਰਤੀ ਖੇਤਰਾਂ ‘ਚ ਅੱਜ ਸਵੇਰੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਦਰਜ ਕੀਤੀ ਗਈ।

ਹੋਰ ਖ਼ਬਰਾਂ :-  ਚੰਡੀਗੜ੍ਹ ਪ੍ਰਸ਼ਾਸਨ ਨੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਪ੍ਰਣਾਲੀ ਦੇ ਤਹਿਤ ਇੱਕ ਨਵਾਂ ਅਤੇ ਆਧੁਨਿਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ

ਸੂਤਰਾਂ ਮੁਤਾਬਕ ਸਮੁੰਦਰੀ ਟਾਪੂ ਹਾਚੀਜੋ (Island Hachijo) ਨੇੜੇ ਸਮੁੰਦਰ ਵਿੱਚ ਸੁਨਾਮੀ (Tsunami) ਦੀਆਂ ਛੋਟੀਆਂ ਲਹਿਰਾਂ ਦੇਖੀਆਂ ਗਈਆਂ ਹਨ।

Leave a Reply

Your email address will not be published. Required fields are marked *