ਲੁਧਿਆਣਾ ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਉਨ੍ਹਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਸ. ਗੁਰਬੀਰ ਸਿੰਘ ਕੋਹਲੀ ਅਤੇ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ।

ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਹੋਰ ਖ਼ਬਰਾਂ :-  ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿੱਚ ਨਾਟੋ ਸੰਮੇਲਨ ਦੌਰਾਨ ਕੈਨੇਡਾ ਵੱਲੋਂ ਯੂਕਰੇਨ ਨੂੰ 500 ਮਿਲੀਅਨ ਹੋਰ ਦੇਣ ਦਾ ਵਾਅਦਾ


ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *