ਜਨਗਣਨਾ-2027 ਤਹਿਤ 16 ਤੋਂ 30 ਨਵੰਬਰ 2026 ਤੱਕ ਖ਼ੁਦ ਦਰਜ ਕੀਤੇ ਜਾ ਸਕਣਗੇ ਵੇਰਵੇ

Under Census-2027, details will be able to be entered manually from 16 to 30 November 2026.

ਹੁਸ਼ਿਆਰਪੁਰ, 11 ਨਵੰਬਰ: ਰਾਜ ਵਿੱਚ ਜਨਗਨਣਾ-2027 ਦੀ ਚੱਲ ਰਹੀ ਪ੍ਰਕਿਰਿਆ ਤਹਿਤ ਦੂਜੇ ਪੜਾਅ ਹੇਠ ਆਬਾਦੀ ਦੀ ਗਿਣਤੀ 01 ਦਸੰਬਰ 2026 ਤੋਂ 4 ਜਨਵਰੀ 2027 ਹੋਵੇਗੀ ਅਤੇ 16 ਤੋਂ 30 ਨਵੰਬਰ 2026 ਤੱਕ ਆਪਣੇ ਵੇਰਵੇ ਖੁਦ ਦਰਜ ਕੀਤੇ ਜਾ ਸਕਣਗੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਜਨਗਣਨਾ-2027 ਲਈ ਜ਼ਿਲੇ ਵਿੱਚ ਨਿਯੁਕਤ ਨੋਡਲ ਪ੍ਰਚਾਰ-ਪ੍ਰਸਾਰ ਅਧਿਕਾਰੀ ਗੁਰਕੰਵਲ ਸਿੰਘ, ਅੰਡਰ ਟ੍ਰੇਨਿੰਗ ਆਈ. ਏ. ਐਸ., ਨੇ ਅੱਜ ਇੱਥੇ ਆਪਣੇ ਵੇਰਵੇ ਆਪ ਦਰਜ ਕਰਵਾਉਣ ਲਈ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੈਲਫ ਇਨੂਮੀਰੇਸ਼ਨ (ਸਵੈ-ਵੇਰਵੇ ਦਰਜ ਕਰਵਾਉਣਾ) ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੰਬੰਧਤ ਅਧਿਕਾਰੀ ਆਪਣੇ ਅਧੀਨ ਆਉਂਦੇ ਖੇਤਰਾਂ ਅਤੇ ਵਿਭਾਗਾਂ ਵਿੱਚ 16 ਤੋਂ 30 ਨਵੰਬਰ 2026 ਤੱਕ ਵੱਧ ਤੋਂ ਵੱਧ ਸੈਲਫ ਇਨੂਮੀਰੇਸ਼ਨ ਕਰਵਾਉਣ ਤਾਂ ਜੋ ਜਿਲੇ ਵਿੱਚ ਜਨਗਣਨਾ ਦਾ ਕਾਰਜ ਸੁਚੱਜੇ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ 16 ਨਵੰਬਰ ਤੋਂ se.census.gov.in  ਰਾਹੀਂ ਵੇਰਵੇ ਦਰਜ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਜਨਗਣਨਾ 2027 ਦੇ ਦੂਜੇ ਪੜਾਅ ਵਧੀਆ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲੇ ਵਿਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ  ਜ਼ਿਲੇ ਵਿਚ ਨਗਰ ਨਿਗਮ, ਤਹਿਸੀਲਾਂ ਅਤੇ ਨਗਰ ਕੌਂਸਲਾਂ ਵਿਖੇ ਵੱਖ-ਵੱਖ ਬੈਚਾਂ ਰਾਹੀਂ ਸਿਖਲਾਈ ਪ੍ਰੋਗਰਾਮ ਕਰਵਾਏ ਗਏ ਹਨ, ਤਾਂ ਜੋ ਇਸ ਮਹੱਤਵਪੂਰਨ ਕੰਮ ਲਈ ਤਾਇਨਾਤ ਸਾਰੇ ਕਰਮਚਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਭਾਵਨਾ ਨਾਲ ਪੂਰਾ ਕਰ ਸਕਣ।

ਅੰਡਰ ਟ੍ਰੇਨਿੰਗ ਆਈ.ਏ.ਐਸ. ਅਧਿਕਾਰੀ ਗੁਰਕੰਵਲ ਸਿੰਘ ਨੇ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਦੌਰਾਨ ਸਹੀ ਤੇ ਦਰੁਸਤ ਵੇਰਵੇ ਦਿੱਤੇ ਜਾਣ ਤਾਂ ਜੋ ਇਸ ਅਹਿਮ ਕਾਰਜ ਨੂੰ ਸਹੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਦੇਸ਼ ਅੰਦਰ ਭਵਿੱਖੀ ਯੋਜਨਾਵਾਂ ਅਤੇ ਵੱਖ-ਵੱਖ ਤਰਜੀਹੀ ਖੇਤਰਾਂ ਲਈ ਅਤਿ-ਅਹਿਮ ਹਨ ਜਿਸ ਨਾਲ ਭਵਿੱਖੀ ਯੋਜਨਾਵਾਂ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਨਗਣਨਾ-2027 ਤਹਿਤ ਲੋੜੀਂਦੀ ਜਾਣਕਾਰੀ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਸਾਂਝਾ ਕੀਤਾ ਜਾਵੇ ਜੋ ਦੇਸ਼ ਅਤੇ ਜਨਤਕ ਹਿੱਤ ਲਈ ਬਹੁਤ ਮਹੱਤਵਪੂਰਨ ਹੈ।

ਹੋਰ ਖ਼ਬਰਾਂ :-  ਕਾਰਪੋਰੇਸ਼ਨ ਬਟਾਲਾ ਦੀ ਪਹਿਲੀ ਹਾਊਸ ਦੀ ਮੀਟਿੰਗ ਵਿੱਚ ਇਤਿਹਾਸਕ ਮਤੇ ਪਾਸ- ਵਿਧਾਇਕ ਸ਼ੈਰੀ ਕਲਸੀ

ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕਰਮਚਾਰੀਆਂ ਲਈ ਕਰਵਾਏ ਸਿਖਲਾਈ ਪ੍ਰੋਗਰਾਮਾਂ ਦੌਰਾਨ ਐਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਆਬਾਦੀ ਦੇ ਅੰਕੜਿਆਂ ਨੂੰ ਸਹੀ ਢੰਗ ਨਾਲ ਇਕੱਠਾ ਕਰਨ ਦੀ ਪ੍ਰਕਿਰਿਆ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਫੀਲਡ ਟ੍ਰੇਨਿੰਗ ਵੀ ਕਰਵਾਈ ਗਈ ਤਾਂ ਜੋ ਉਨ੍ਹਾ ਨੂੰ  ਪ੍ਰੈਕਟੀਕਲ ਤਜਰਬਾ ਵੀ ਮਿਲ ਸਕੇ ਅਤੇ ਉਹ ਆਬਾਦੀ ਦੀ ਗਿਣਤੀ ਦੌਰਾਨ ਅਪਣਾਈਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਤੋਂ ਵਾਕਿਫ ਹੋ ਸਕਣ। ਸਿਖਲਾਈ ਪ੍ਰੋਗਰਾਮਾਂ ਵਿੱਚ ਐਨੂਮਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦੌਰਾਨ ਦਿੱਤੀ ਜਾਣਕਾਰੀ ਨੂੰ ਪੂਰੀ ਗੰਭੀਰਤਾ ਨਾਲ ਸਮਝਣ ਅਤੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਵੀ ਤਾਕੀਦ ਕੀਤੀ ਗਈ। ਮੀਟਿੰਗ ਦੌਰਾਨ ਡੀ.ਐੱਸ.ਪੀ. ਹੈੱਡਕੁਆਰਟਰ ਕਰਤਾਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ, ਸੁਨੀਤਾ ਪਾਲ ਅਤੇ ਹੋਰ ਅਧਿਕਾਰੀ/ ਕਰਮਚਾਰੀ ਵੀ ਮੌਜੂਦ ਸਨ। 

Leave a Reply

Your email address will not be published. Required fields are marked *