ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਡੀਜ਼ਲ ‘ਤੇ VAT ‘ਚ ਵਾਧਾ

ਪੰਜਾਬ ਸਰਕਾਰ (Punjab Government) ਵੱਲੋਂ ਪੈਟ੍ਰੋਲ-ਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਪੰਜਾਬ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ।

ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ (Cabinet Meeting) ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪੰਜਾਬੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ।

ਹੋਰ ਖ਼ਬਰਾਂ :-  ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਸਰਕਾਰ (Punjab Government) ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ।

Leave a Reply

Your email address will not be published. Required fields are marked *