ਵਿਜੀਲੈਂਸ ਬਿਊਰੋ ਨੇ ਏਐਸਆਈ ਅਤੇ ਸੀਨੀਅਰ ਸਿਪਾਹੀ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

Vigilance Bureau Punjab logo

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਐਤਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਜੱਗਾ ਸਿੰਘ (ਨੰਬਰ 636/ਬਰਨਾਲਾ) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ (ਨੰਬਰ 288/ਬਰਨਾਲਾ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇੱਥੇ ਇਹ ਖੁਲਾਸਾ ਕਰਦਿਆਂ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਬਰਨਾਲਾ ਸ਼ਹਿਰ ਦੀ ਇੱਕ ਔਰਤ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸਦੇ ਭਰਾ ਨੂੰ ਬਾਅਦ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਏਐਸਆਈ ਅਤੇ ਸੀਨੀਅਰ ਸਿਪਾਹੀ ਨੇ ਉਸ ਦੇ ਭਰਾ ਦਾ ਮੋਬਾਈਲ ਫੋਨ, ਘੜੀ, ਸੋਨੇ ਦੀ ਚੇਨ ਅਤੇ 10,000 ਰੁਪਏ ਦੀ ਨਕਦੀ ਵਾਪਸ ਕਰਨ ਲਈ ਉਸ ਕੋਲੋਂ ਰਿਸ਼ਵਤ ਦੀ ਮੰਗ ਕੀਤੀ ਹੈ।

ਹੋਰ ਖ਼ਬਰਾਂ :-  ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *