ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

VB ARRESTS FORMER KANUGO FOR TAKING RS ONE LAKH BRIBE

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕਰਦਿਆਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਹੋਰ ਖ਼ਬਰਾਂ :-  ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

dailytweetnews.com

Leave a Reply

Your email address will not be published. Required fields are marked *