ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

VB NABS AMRITSAR IMPROVEMENT TRUST JE, CLERK FOR TAKING RS 50,000 BRIBE

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਹੋਰ ਖ਼ਬਰਾਂ :-  ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ ਸੰਮਨ ਜਾਰੀ- ਪੜ੍ਹੋਂ ਪੂਰੀ ਖਬਰ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

dailytweetnews.com

Leave a Reply

Your email address will not be published. Required fields are marked *