ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Hon'ble Speaker Punjab Vidhan Sabha
ਚੰਡੀਗੜ੍ਹ, 11 ਜਨਵਰੀ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਹੋਰ ਖ਼ਬਰਾਂ :-  ਬਠਿੰਡਾ ਜ਼ਿਲ੍ਹੇ 'ਚ ਜਨਤਕ ਥਾਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਰੋਕ - ਹੁਕਮ ਜਾਰੀ

Leave a Reply

Your email address will not be published. Required fields are marked *