ਵਿਜੀਲੈਂਸ ਬਿਊਰੋ ਨੇ ਖਰੜ ਵਿਖੇ ASI ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ

Vigilance Bureau Punjab logo

ਮੋਹਾਲੀ, 09 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ | ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਸੁਮਨ ਲਤਾ ਖ਼ਿਲਾਫ ਥਾਣਾ ਖਰੜ ‘ਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਮਾਮਲੇ ‘ਚ ਜਾਂਚ ਉਕਤ ASI ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ‘ਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਉਕਤ ਏਐਸਆਈ ਨੇ ਅਦਾਲਤ ‘ਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਇਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਨੇ ਵੀ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕਰ ਲਿਆ ਹੈ |

Leave a Reply

Your email address will not be published. Required fields are marked *