ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਸਮੇਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਿੰਡ ਦੇਹੜਕਾ, ਸਬ-ਡਵੀਜ਼ਨ ਜਗਰਾਉਂ ਦੇ ਇੱਕ ਸ਼ਿਕਾਇਤਕਰਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਜੇਈ ਨੇ ਉਸਦੇ ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।