4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

Vigilance Bureau Punjab logo

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਹੋਰ ਖ਼ਬਰਾਂ :-  1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

Leave a Reply

Your email address will not be published. Required fields are marked *