ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਰੀਵਿਊ ਮੀਟਿੰਗ ਕਰਦੇ ਹੋਏ।

ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਲਈ ਕੰਮ ਕਰਦੇ ਹੋਏ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, ਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਹਨਾਂ ਵਿੱਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਵੀ ਗਣਤੰਤਰ ਦਿਵਸ ਮੌਕੇ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਸਮੀਖਿਆ ਕਰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਸੀ, ਗਣਤੰਤਰ ਦਿਵਸ ਮੌਕੇ ਵੰਡ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ, ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ।

ਹੋਰ ਖ਼ਬਰਾਂ :-  ਅੰਮ੍ਰਿਤਸਰ 'ਚ ਤੀਹਰਾ ਕਤਲ, 35 ਸਾਲਾ ਨੌਜਵਾਨ ਨੇ ਆਪਣੇ ਹੀ ਪਰਿਵਾਰ ਦਾ ਕਤਲ ਕਰ ਦਿੱਤਾ

ਉਹਨਾਂ ਦੱਸਿਆ ਕਿ 36 ਪਿੰਡਾਂ ਵਿੱਚੋਂ 19 ਪਿੰਡਾਂ ਵਿੱਚ ਸਾਂਝੇ ਜਲ ਤਲਾਬ ਬਣਾ ਦਿੱਤੇ ਗਏ ਹਨ ਅਤੇ 10 ਸਰਹੱਦੀ ਪਿੰਡਾਂ ਵਿੱਚ ਲੋਕਾਂ ਦੇ ਬੈਠਣ ਲਈ ਮਾਡਰਨ ਸੱਥਾਂ ਵੀ ਬਣਾ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਹਨਾਂ ਬਾਰਡਰ ਸਿਕਿਉਰਟੀ ਫੋਰਸ ਦੇ ਅਧਿਕਾਰੀਆਂ ਨਾਲ ਕੀਤੇ ਜਾਣ ਵਾਲੇ ਸਾਂਝੇ ਕੰਮਾਂ ਦੀ ਸਮੀਖਿਆ ਵੀ ਕੀਤੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀ ਨਿਕਾਸ ਕੁਮਾਰ,  ਐਸ.ਡੀ.ਐਮ ਮਜੀਠਾ ਡਾ:ਹਰਨੂਰ ਢਿਲੋਂ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਜਿਲ੍ਹਾ ਮਾਲ ਅਫਸਰ ਸ੍ਰੀ ਤਪਨ ਭਨੋਟ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਦੀਪ ਮਲਹੋਤਰਾ, ਲੈਫਟੀਨੈਂਟ ਸ੍ਰੀ ਦੀਪਕ, ਡੀ:ਸੀ ਬੀ:ਐਸ:ਐਫ ਸ੍ਰੀ ਐਸ:ਕੇ:ਸ਼ਰਮਾ, ਐਸ:ਪੀ ਪੀ:ਬੀ:ਆਈ ਦਿਹਾਤੀ ਸ੍ਰੀ ਮਨੋਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

dailytweetnews.com

Leave a Reply

Your email address will not be published. Required fields are marked *