Advocate General of Punjab resigned- ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਵਿਨੋਦ ਘਈ ਨੇ ਮੰਗਲਵਾਰ ਸ਼ਾਮ ਨੂੰ ਹੀ ਆਪਣਾ ਅਸਤੀਫਾ ਸੌਂਪ ਦਿੱਤਾ ਸੀ।
ਘਈ ਦੇ ਅਸਤੀਫੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ। ਪੰਜਾਬ ਸਰਕਾਰ ਨੂੰ ਹਾਈਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈਣਾ ਪਿਆ।