ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

CEO Sibin C Visits State Level Media Monitoring Cell

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ।  ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ  ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ।  ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਹੋਰ ਖ਼ਬਰਾਂ :-  ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।  ਮੀਡੀਆ ਮੋਨੀਟਰਿੰਗ ਸੈੱਲ ਦੇ ਦੌਰੇ ਦੌਰਾਨ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *