ਸਵੀਪ ਗਤੀਵਿਧੀਆਂ ਤਹਿਤ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ 170 ਵਿਦਿਆਰਥੀਆਂ ਨੇ ਭਾਗ ਲਿਆ।

ਹੋਰ ਖ਼ਬਰਾਂ :-  ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਹੁਨਰ ਵਿਕਾਸ ਕੇਂਦਰਾਂ ਨੂੰ ਚਲਾਉਣ ਲਈ 3.6 ਲੱਖ ਰੁਪਏ ਦਾ ਯੋਗਦਾਨ

ਇਸ ਮੌਕੇ ਸਵੀਪ ਟੀਮ ਮੈਬਰ, ਬੀ.ਐਲ.ਓ ਤੋਂ ਇਲਾਵਾ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਦੇ ਅਧਿਆਪਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *