ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।  

ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨਦੇ ਨਾਲਨਾਲ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਨੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਹੋਰ ਖ਼ਬਰਾਂ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਇਸ ਦੌਰਾਨ ਸਵੀਪ ਟੀਮ ਮੈਂਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *