ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਕੂਲ ਅਧਿਆਪਕਾਂ ਅਤੇ ਹੋਰਨਾਂ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਸੁਭਾ ਜਲਦੀ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਕੂਲ ਅਧਿਆਪਕ ਆਦਿ ਹਾਜ਼ਰ ਸਨ।