ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਕਈ ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਹਾਇਕ ਨੋਡਲ ਅਫ਼ਸਰ ਸਵੀਪ ਸ਼੍ਰੀ ਪ੍ਰਦੀਪ ਕਾਲੀਆ ਨੇ ਦੱਸਿਆ ਕਿ ਇਹਨਾਂ ਸੈਮੀਨਾਰਾਂ ਦਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।
ਉਹਨਾਂ ਦੱਸਿਆ ਕਿ ਅੱਜ 5 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਗਏ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਵਿੱਚ ਅਜਿਹੇ ਹੋਰ ਸੈਮੀਨਾਰ ਆਯੋਜਿਤ ਕੀਤੇ ਜਾਣਗੇ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ 2024 ਵਾਲੇ ਦਿਨ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪ੍ਰਤੀਸ਼ਤ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ,ਤਾਂ ਜੋ ਜ਼ਿਲ੍ਹਾ ਅੰਮ੍ਰਿਤਸਰ ਵਿੱਚ 70 ਪ੍ਰਤੀਸ਼ਤ ਵੋਟਿੰਗ ਦੇ ਆਂਕੜੇ ਨੂੰ ਪਾਰ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ ਅਤੇ ਪੰਕਜ ਕੁਮਾਰ ਵੀ ਹਾਜ਼ਰ ਸਨ।