ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਏ ਔਰਤਾਂ ਦੇ ਮੈਰਾਥਨ ‘ਚ ਵੱਡੀ ਗਿਣਤੀ ਵਿੱਚ ਮਹਿਲਾ ਵੋਟਰਾਂ ਨੇ ਭਾਗ ਲਿਆ

A large number of women voters participated in the women's marathon organized by the Mohali administration as voter awareness

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਫਲ ਮਿਲਿਆ ਜਦੋਂ 400 ਦੇ ਕਰੀਬ ਮਹਿਲਾ ਵੋਟਰਾਂ ਨੇ ਸਪੋਰਟਸ ਕੰਪਲੈਕਸ, ਸੈਕਟਰ-78, ਮੋਹਾਲੀ ਤੋਂ ਸ਼ੁਰੂ ਹੋਣ ਵਾਲੀ ਮਹਿਲਾ ਮੈਰਾਥਨ ਲਈ ਭਾਗ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਘੱਟੋ-ਘੱਟ 80 ਫੀਸਦੀ ਵੋਟਿੰਗ ਦਾ ਮੁੱਢਲਾ ਟੀਚਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ, “ਸਾਡੇ ਕੋਲ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 7,93,465 ਵੋਟਰ ਹਨ, ਜਿਨ੍ਹਾਂ ਵਿੱਚੋਂ ਮਰਦਾਂ ਦਾ ਯੋਗਦਾਨ 4,16,704, ਔਰਤਾਂ 3,77,625 ਅਤੇ ਟਰਾਂਸ-ਜੈਂਡਰ 36 ਹਨ।” ਉਨ੍ਹਾਂ ਅੱਗੇ ਕਿਹਾ ਕਿ ਔਰਤ ਵੋਟਰਾਂ ਦੇ ਮਤਦਾਨ ਦੀ ਵੱਡੀ ਗਿਣਤੀ ਹੋ ਸਕਦੀ ਹੈ, ਜੇਕਰ ਉਹਨਾਂ ਨੂੰ ਲਾਮਬੰਦ ਕਰਕੇ ਪ੍ਰੇਰਿਤ ਕੀਤਾ ਜਾਵੇ। ਅੱਜ ਦਾ ਸਮਾਗਮ, ਮਹਿਲਾ ਮੈਰਾਥਨ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰਜ਼ ਪਾਰਟੀਸੀਪੇਸ਼ਨ) ਦੇ ਤਹਿਤ ਨਿਰਧਾਰਤ ਗਤੀਵਿਧੀਆਂ ਦਾ ਹਿੱਸਾ ਸੀ ਤਾਂ ਜੋ ਉਨ੍ਹਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਜਾ ਸਕੇ, ਜਿਸ ਨਾਲ ਦੂਜੀਆਂ ਔਰਤਾਂ ਨੂੰ ਸੰਦੇਸ਼ ਦਿੱਤਾ ਜਾ ਸਕੇ, ਜੋ ਅੱਜ ਮੈਰਾਥਨ ਦਾ ਹਿੱਸਾ ਨਹੀਂ ਸਨ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ 01 ਜੂਨ, 2024 ਨੂੰ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪਣਾ ਵੋਟ ਪਾ ਸਕਣ।

ਇਸ ਮੈਰਾਥਨ ਨੂੰ ਸੰਯੁਕਤ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ ਅਤੇ ਐਸ.ਡੀ.ਐਮ ਮੁਹਾਲੀ-ਕਮ-ਏਆਰਓ ਸ੍ਰੀ ਆਨੰਦਪੁਰ ਸਾਹਿਬ ਦੀਪਾਂਕਰ ਗਰਗ ਦੀ ਮੌਜੂਦਗੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਮੈਰਾਥਨ ਨੂੰ ਮਹਿਲਾ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮਰਦ ਮੈਂਬਰਾਂ ਵਾਂਗ ਪਰਿਵਾਰ ਦੀਆਂ ਔਰਤਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣ ਕਿਉਂਕਿ ਈ ਵੀ ਐਮ ਦਾ ਬਟਨ ਦਬਾਉਣ ਦੀ ਚੋਣ ਬਤੌਰ ਮਤਦਾਤਾ ਉਨ੍ਹਾਂ ਕੋਲ ਹੁੰਦੀ ਹੈ। ਮਹਿਲਾ ਵੋਟਰਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪੋਲਿੰਗ ਬੂਥਾਂ ‘ਤੇ ਜਾ ਕੇ ਆਪਣੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਦੇ ਤਾਂ ਸਾਨੂੰ ਬਾਅਦ ਵਿੱਚ ਸ਼ਿਕਾਇਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਕਮਿਸ਼ਨਰ ਐਮ ਸੀ ਨੇ 01 ਜੂਨ, 2024 ਨੂੰ ਮਹਿਲਾ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਪਾ ਕੇ ਮਰਦ ਵੋਟਰਾਂ ਤੋਂ ਅੱਗੇ ਲੰਘਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ 3.77 ਲੱਖ ਤੋਂ ਵੱਧ ਮਹਿਲਾ ਵੋਟਰ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿੱਚ ਹੋਰਨਾਂ ਲਈ ਮਿਸਾਲ ਕਾਇਮ ਕਰਕੇ ਇਤਿਹਾਸ ਰਚ ਸਕਦੀਆਂ ਹਨ।

ਹੋਰ ਖ਼ਬਰਾਂ :-  ਅੰਮ੍ਰਿਤਸਰ ਵਿਖੇ 24 ਜਨਵਰੀ ਨੂੰ ਲੱਗੇਾਗਾ ਮੈਗਾ ਪਲੇਸਮੈਂਟ ਕੈਂਪ

ਉਨ੍ਹਾਂ ਕਿਹਾ ਕਿ ਅੱਜ ਦੀ ਮੈਰਾਥਨ ਵਿੱਚ ਨੌਜਵਾਨ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਹਿਲੀ ਵਾਰ ਵੋਟਰ ਬਣੇ ਵਿਦਿਆਰਥੀਆਂ, ਸਵੈ-ਸਹਾਇਤਾ ਗਰੁੱਪਾਂ ਅਤੇ ਮਹਿਲਾ ਵੋਟਰਾਂ ਨੇ ਭਾਗ ਲਿਆ ਤਾਂ ਜੋ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਦਾ ਆਪਣੇ ਭਾਈਚਾਰੇ ਨੂੰ ਮਜ਼ਬੂਤ ​​ਸੁਨੇਹਾ ਦਿੱਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਆਈਕਨ ਅਦਾਕਾਰਾ ਰਾਜ ਧਾਲੀਵਾਲ, ਸਟੇਟ ਪੀ ਡਬਲਿਊ ਡੀ ਕੋਆਰਡੀਨੇਟਰ ਪੂਨਮ ਲਾਲ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ, ਪ੍ਰੋ: ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਵੀ ਹਾਜ਼ਰ ਸਨ। ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਮੈਰਾਥਨ ਨੂੰ ਸਮਰਪਿਤ ਸੁੰਦਰ ਅਤੇ ਵਿਲੱਖਣ ਪੇਂਟਿੰਗ ਸੜ੍ਹਕ ਤੇ ਬਣਾਈ।

ਐਸ ਡੀ ਐਮ ਦੀਪਾਂਕਰ ਗਰਗ ਨੇ ਕਿਹਾ ਕਿ ਅੱਜ ਦੀ ਮੈਰਾਥਨ ਦੇ 100 ਪਹਿਲੇ ਜੇਤੂਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਫਿਲਮਾਂ ਦੀਆਂ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀ ਸੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਆਗਾਮੀ ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸਾਰੇ ਵੋਟਰਾਂ ਨੂੰ ਸਰਗਰਮੀ ਨਾਲ ਜਾਗਰੂਕ ਕਰ ਰਹੀ ਹੈ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਨੇ ਲੋਕਤੰਤਰ ਦੇ ਤਿਉਹਾਰ ਮੌਕੇ ਵੋਟਾਂ ਨਾਲ ਸਬੰਧਤ ਵਿਸ਼ੇਸ਼ ਬੋਲੀਆਂ ਰਾਹੀਂ ਲੋਕ ਨਾਚ ਗਿੱਧਾ ਪੇਸ਼ ਕੀਤਾ। ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਖੇਤਰੀ ਮੈਨੇਜਰ ਰੋਹਿਤ ਕੱਕੜ ਅਤੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਦੀ ਅਗਵਾਈ ਵਿੱਚ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।

Leave a Reply

Your email address will not be published. Required fields are marked *