ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ ਵੋਟਿੰਗ : ਸਿਬਿਨ ਸੀ

Punjab Chief Electoral Officer (CEO) Sibin C

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਬਠਿੰਡਾ ਵਿੱਚ ਸਭ ਤੋਂ ਵੱਧ 69.36 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 56.06 ਫ਼ੀਸਦੀ, ਆਨੰਦਪੁਰ ਸਾਹਿਬ ਵਿੱਚ 61.98 ਫ਼ੀਸਦੀ, ਫਰੀਦਕੋਟ ਵਿੱਚ 63.34 ਫ਼ੀਸਦੀ, ਫਤਿਹਗੜ੍ਹ ਸਾਹਿਬ ਵਿੱਚ 62.53 ਫ਼ੀਸਦੀ, ਫਿਰੋਜ਼ਪੁਰ ਵਿੱਚ 67.02 ਫ਼ੀਸਦੀ, ਗੁਰਦਾਸਪੁਰ ਵਿੱਚ 66.67 ਫ਼ੀਸਦੀ ਅਤੇ ਹੁਸ਼ਿਆਰਪੁਰ ਵਿੱਚ 58.86 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।

ਹੋਰ ਖ਼ਬਰਾਂ :-  “ਆਪ ਦੀ ਸਰਕਾਰ ਆਪ ਦੇ ਦੁਆਰ” - 5 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਉਨ੍ਹਾਂ ਅੱਗੇ ਦੱਸਿਆ ਕਿ ਜਲੰਧਰ ਵਿੱਚ 59.70 ਫ਼ੀਸਦੀ, ਖਡੂਰ ਸਾਹਿਬ ਵਿੱਚ 62.55 ਫ਼ੀਸਦੀ, ਲੁਧਿਆਣਾ ਵਿੱਚ 60.12 ਫ਼ੀਸਦੀ, ਪਟਿਆਲਾ ਵਿੱਚ 63.63 ਫ਼ੀਸਦੀ ਅਤੇ ਸੰਗਰੂਰ ਵਿੱਚ 64.63 ਫ਼ੀਸਦੀ ਵੋਟਿੰਗ ਹੋਈ ਹੈ।

Leave a Reply

Your email address will not be published. Required fields are marked *