‘ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 290ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਤੀਜੇ ਵਜੋਂ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 290 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 40,410 ਹੋ ਗਈ ਹੈ।
ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 10 ਕਿਲੋ ਅਫੀਮ, 36 ਕਿਲੋ ਭੁੱਕੀ, 1010 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1520 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਖ਼ਬਰਾਂ :-  ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 263 ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 264 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *