‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

Punjab Police got big success against drug traffickers

ਚੰਡੀਗੜ, 25 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਇਸ ਆਪ੍ਰੇਸਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 353 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 390 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *