‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ

Punjab Police Logo

ਚੰਡੀਗੜ, 27 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 210 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,145 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 1608 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 42,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਇਸ ਆਪ੍ਰੇਸਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 332 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 369 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *