‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ PUNJAB POLICE ਨੇ 75 ਨਸ਼ਾ ਤਸਕਰਾਂ ਨੂੰ 296 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 15 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 228ਵੇਂ ਦਿਨ ਪੰਜਾਬ ਪੁਲਿਸ ਨੇ 376 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 228 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 33,080 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 296 ਗ੍ਰਾਮ ਹੈਰੋਇਨ, 497 ਗ੍ਰਾਮ ਅਫੀਮ, 13 ਕਿਲੋ ਭੁੱਕੀ, 1164 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ

71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 376 ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 378 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *