‘ਯੁੱਧ ਨਸਿ਼ਆਂ ਵਿਰੁੱਧ’: 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 16 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 229ਵੇਂ ਦਿਨ ਪੰਜਾਬ ਪੁਲਿਸ ਨੇ ਵੀਰਵਾਰ ਨੂੰ 427 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 229 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,219 ਹੋ ਗਈ ਹੈ।

ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 7.5 ਕਿਲੋ ਭੁੱਕੀ, 878 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9210 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 427 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 469 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *