‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

Punjab Police Logo

ਚੰਡੀਗੜ੍ਹ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 280 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 240 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,275 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 14 ਕਿਲੋ ਭੁੱਕੀ, 231 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਖ਼ਬਰਾਂ :-  ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਛੇਤੀ ਹੀ ਪੂਰਾ ਹੋਵੇਗਾ

ਇਸ ਆਪਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 280 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *