‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ 10 ਫਰਵਰੀ ਨੂੰ

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 244 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਨੁਕਾਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *